ਥਾਣਾ ਛੇਹਰਟਾ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਤੇ ਦੋ ਹਜ਼ਾਰ ਡਰੱਗ ਮਨੀ ਸਮੇਤ ਮੁਲਜਮ ਨੂੰ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਵੱਲੋਂ ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਏਸੀਪੀ ਪੱਛਮੀ ਕਮਲਜੀਤ ਸਿੰਘ ਅੌਲਖ ਵਲੋਂ ਥਾਣਾ ਛੇਹਰਟਾ ਦੇ ਨਵ-ਨਿਯੁਕਤ ਇੰਚਾਰਜ ਇੰਸਪੈਕਟਰ ਕਪਿਲ ਕੌਸ਼ਲ ਦੀ ਅਗਵਾਈ ਹੇਠ ਸਬ-ਇੰਸਪੈਕਟਰ ਜੱਗਾ ਸਿੰਘ ਤੇ ਏਐੱਸਆਈ ਸ਼ਸ਼ਪਾਲ ਸਮੇਤ ਪੁਲਿਸ ਟੀਮ ਵਲੋਂ ਪਿੰਡ ਬਾਸਰਕੇ ਭੈਣੀ ਵਿਖੇ ਨਾਕਾਬੰਦੀ ਦੌਰਾਨ ਦੋ ਨੌਜਵਾਨ ਇੱਕ ਈ-ਰਿਕਸ਼ਾ ‘ਤੇ ਸਵਾਰ ਹੋ ਕੇ ਆਉਂਦੇ ਵੇਖੇ ਗਏ ਤਾਂ ਉਨਾਂ੍ਹ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨਾਂ੍ਹ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇੱਕ ਨੌਜਵਾਨ ਪੁਲਿਸ ਨੂੰ ਚਕਮਾ ਦੇ ਕੇ ਈ-ਰਿਕਸ਼ਾ ਲੈ ਕੇ ਫ਼ਰਾਰ ਹੋ ਗਿਆ, ਜਦੋਂ ਇੱਕ ਵਿਅਕਤੀ ਨੂੰ ਫੜ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ, 2 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਕੰਡਾ ਬਰਾਮਦ ਕਰ ਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਛੇਹਰਟਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਛੇਹਰਟਾ ਥਾਣਾ ਮੁਖੀ ਇੰਸਪੈਕਟਰ ਕਪਿਲ ਕੌਸ਼ਲ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਤੋਂ ਪਹਿਲਾਂ ਵੀ ਉਸ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ । ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ, ਅਤੇ ਉਸ ਦਾ ਇੱਕ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸਨੂੰ ਜਲਦ ਹੀ ਗਿ੍ਫਤਾਰ ਕੀਤਾ ਜਾਵੇਗਾ।






