ਊਨਾ, 22 ਫਰਵਰੀ – ਜ਼ਿਲ੍ਹਾ ਊਨਾ ਦੇ ਟਾਹਲੀਵਾਲ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਮੌਜੂਦ 6 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇੰਡਸਟਰੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਕੁਝ ਮਜ਼ਦੂਰ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ ਪਰ ਕਈ ਅੱਗ ਦੀ ਲਪੇਟ ਵਿੱਚ ਆ ਗਈ।
ਇਸ ਫੈਕਟਰੀ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਮੌਜੂਦ ਸਨ ਅਤੇ ਕਈ ਲੋਕ ਸੜ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਨਾਲ ਝੁਲਸੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪ੍ਰਸ਼ਾਸਨ ਅਤੇ ਸਥਾਨਕ ਲੋਕ ਵੀ ਜ਼ਖਮੀਆਂ ਦੀ ਮਦਦ ਲਈ ਅੱਗੇ ਆਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਪੁਲੀਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।






