ਸ੍ਰੀਨਗਰ, 22 ਫਰਵਰੀ – ਬਰਫੀਲਾ ਰੇਗਿਸਤਾਨ ਕਹੇ ਜਾਣ ਵਾਲੇ ਲੱਦਾਖ ਵਿੱਚ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 4.3 ਮਾਪੀ ਗਈ।
ਹਾਲਾਂਕਿ ਲੱਦਾਖ ਪ੍ਰਸ਼ਾਸਨ ਤੋਂ ਹੁਣ ਤਕ ਮਿਲੀ ਜਾਣਕਾਰੀ ਦੇ ਮੁਤਾਬਕ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਇਸ ਦਾ ਕੇਂਦਰ ਲੱਦਾਖ ਦੇ ਕਾਰਗਿਲ ਜ਼ਿਲ੍ਹੇ ਤੋਂ ਲਗਭਗ 151 ਕਿਲੋਮੀਟਰ ਦੂਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਵੇਰੇ 8.35 ਵਜੇ ਭੂਚਾਲ ਆਇਆ ਤਾਂ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੇ ਮੈਦਾਨ ਵਿੱਚ ਆ ਗਏ।






