ਚੰਡੀਗੜ੍ਹ, 23 ਫਰਵਰੀ -ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ 36 ਘੰਟਿਆਂ ਤੋਂ ਗੁਲ ਹੋਈ ਬਿਜਲੀ ਕਾਰਨ ਪੈਦਾ ਹੋੲ ਸੰਕਟ ਲਈ ਫੌਜ ਨੂੰ ਸੱਦਿਆ ਗਿਆ ਹੇ। ਸੋਮਵਾਰ ਰਾਤ 12 ਵਜੇ ਤੋਂ ਸ਼ਹਿਰ ਵਿੱਚ ਬਿਜਲੀ ਦਾ ਸੰਕਟ ਜਾਰੀ ਹੈ। ਇਸ ਦੌਰਾਨ ਲੋਕਾਂ ਦੇ ਘਰਾਂ ਵਿੱਚ ਲੱਗੇ ਇਨਵਰਟਰ ਜਵਾਬ ਦੇ ਗਏ ਹਨ ਅਤੇ ਮੋਬਾਈਲਾਂ ਦੀਆਂ ਬੈਟਰੀਆਂ ਖ਼ਤਮ ਹੋਣ ਲੱਗੀਆਂ ਹਨ ਹੈ ਜਿਸ ਕਾਰਨ ਲੋਕ ਪਰੇਸ਼ਾਨ ਹਨ। ਐਸਮਾ ਲਾਗੂ ਹੋਣ ਦੇ ਬਾਵਜੂਦ ਬਿਜਲੀ ਕਾਮੇ ਹੜਤਾਲ ਖ਼ਤਮ ਕਰਨ ਲਈ ਤਿਆਰ ਨਹੀਂ ਹਨ।
ਅਜਿਹੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਫੌਜ ਤੋਂ ਮਦਦ ਮੰਗੀ ਸੀ। ਮਿਲਟਰੀ ਇੰਜਨੀਅਰਿੰਗ ਸਰਵਿਸ ਦੀ ਟੀਮ ਨੇ ਪੱਛਮੀ ਕਮਾਂਡ ਚੰਡੀਮੰਦਰ ਤੋਂ ਚੰਡੀਗੜ੍ਹ ਪਹੁੰਚ ਕੇ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਕਨੀਕੀ ਟੀਮ ਬਿਜਲੀ ਸਪਲਾਈ ਬਹਾਲ ਕਰਨ ਦਾ ਕੰਮ ਕਰ ਰਹੀ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਬਿਜਲੀ ਸਪਲਾਈ ਪੂਰੀ ਤਰ੍ਹਾਂ ਬਹਾਲ ਹੋਣ ਵਿੱਚ ਕਾਫੀ ਸਮਾਂ ਲੱਗੇਗਾ। ਦੂਜੇ ਪਾਸੇ ਇਸ ਦੇ ਵਿਰੋਧ ਵਿੱਚ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ।






