ਮੁੰਬਈ, 23 ਫਰਵਰੀ-ਈ. ਡੀ. ਨੇ ਮਹਾਰਾਸ਼ਟਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਨਵਾਬ ਮਲਿਕ ਨੂੰ ਭਗੋੜੇ ਗੈਂਗਸਟਰ ਦਾਊਦ ਇਬਰਾਹਿਮ ਅਤੇ ਉਸਦੇ ਸਹਿਯੋਗੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਮਲਿਕ (62) ਨੂੰ ਦੱਖਣੀ ਮੁੰਬਈ ਦੇ ਬਲਾਰਡ ਅਸਟੇਟ ਇਲਾਕੇ ਵਿੱਚ ਈ. ਡੀ. ਦੇ ਦਫਤਰ ਵਿੱਚ ਸਵੇਰੇ 8 ਵਜੇ ਤੋਂ ਪੁੱਛਗਿਛ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਦਰਜ ਕੀਤਾ ਗਿਆ ਹੈ। ਰਕਾਂਪਾ ਨੇ ਕਿਹਾ ਹੈ ਕਿ ਈ. ਡੀ. ਮਲਿਕ ਨੂੰ ਸਵੇਰੇ ਕਰੀਬ 6 ਵਜੇ ਉਨ੍ਹਾਂ ਦੇ ਘਰੋਂ ਲੈ ਗਈ ਸੀ।






