ਮਾਨਸਾ, 23 ਫਰਵਰੀ 2022 : ਜ਼ਿਲ੍ਹਾ ਮੈਜਿਸਟ੍ਰੇਟ -ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀਆਂ ਸੀਮਾਵਾਂ ਅੰਦਰ ਜਲੂਸ ਕੱਢਣ, ਨਾਅਰੇ ਲਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਚੁੱਕਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨਾਂ ਕਿਹਾ ਕਿ ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਮਾਨਸਾ ਵਿਚ ਅਮਨਅ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ, ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲੇ ਅੰਦਰ ਇਹ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ 19 ਮਾਰਚ, 2022 ਤੱਕ ਲਾਗੂ ਰਹੇਗਾ।






