ਜੈਪੁਰ, 25 ਫਰਬਰੀ-ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਰਦਾਰ ਸ਼ਹਿਰ ਥਾਣਾ ਖੇਤਰ ਵਿੱਚ ਬੀਤੀ ਰਾਤ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਨਵ-ਵਿਆਹੇ ਜੋੜੇ ਦੀ ਮੌਤ ਹੋ ਗਈ।
ਥਾਣਾ ਅਧਿਕਾਰੀ ਬਲਰਾਜ ਸਿੰਘ ਮਾਨ ਨੇ ਦੱਸਿਆ ਕਿ ਸਰਦਾਰ ਸ਼ਹਿਰ-ਡੂੰਗਰਗੜ੍ਹ ਰਾਜਮਾਰਗ ਤੇ ਭੋਜਾਸਰ ਬੱਸ ਸਟੈਂਡ ਕੋਲ ਟਰੱਕ ਅਤੇ ਕਾਰ ਵਿਚਾਲੇ ਟੱਕਰ ਵਿੱਚ ਕਾਰ ਸਵਾਰ ਵਿਸ਼ਾਲ ਚੌਧਰੀ ( 25 ) ਅਤੇ ਉਨ੍ਹਾਂ ਦੀ ਪਤਨੀ ਨੇਹਾ ਚੌਧਰੀ ( 24 ) ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਕਾਰ ਸਵਾਰ ਜੋੜੇ ਦਾ 10 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਹਰਿਆਣਾ ਵੱਲ ਜਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ। ਉਹਨਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।






