ਜੰਮੂ-ਕਸ਼ਮੀਰ, 25 ਫਰਵਰੀ- ਦੱਖਣੀ ਕਸ਼ਮੀਰ ਵਿੱਚ ਜ਼ਿਲ੍ਹਾ ਸ਼ੋਪੀਆ ਵਿੱਚ ਸਵੇਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿੱਚ ਮੁਠਭੇਡ ਸ਼ੁਰੂ ਹੋ ਗਈ ਜਿਸ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਲਾਕੇ ਵਿੱਚ ਹੋਰ ਅੱਤਵਾਦੀਆਂ ਦੇ ਹੋਣ ਦੇ ਸ਼ੱਕ ਦੇ ਚਲਦਿਆ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਇਸ ਦੌਰਾਨ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿੱਚ ਗੋਲਾਬਾਰੂਦ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੇ ਸਰਚ ਆਪਰੇਸ਼ਨ ਜਾਰੀ ਕੀਤਾ ਗਿਆ। ਪਿੰਡ ਦੀ ਘੇਰਾਬੰਦੀ ਕਰ ਲਈ ਗਈ ਜਿਸ ਕਾਰਨ ਇਨ੍ਹਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਪਰ ਉਨ੍ਹਾਂ ਨੇ ਗੋਲੀਬਾਰੀ ਨੂੰ ਬੰਦ ਨਹੀਂ ਕੀਤਾ ਜਿਸ ਕਾਰਨ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਦੋਵਾਂ ਅੱਤਵਾਦੀਆਂ ਨੂੰ ਮਾਰ ਦਿੱਤਾ। ਫਿਲਹਾਲ ਅਜੇ ਇਨ੍ਹਾਂ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਬਲਾਂ ਨੇ ਦੋਵਾਂ ਅੱਤਵਾਦੀਆਂ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਅੱਤਵਾਦੀਆਂ ਕੋਲੋਂ ਕਈ ਹਥਿਆਰ ਅਤੇ ਗੋਲਾਬਾਰੂਦ ਵੀ ਬਰਾਮਦ ਕੀਤੇ ਗਏ ਹਨ।






