ਬਰਨਾਲਾ 02 ਮਾਰਚ 2022- ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਸੰਘੇੜਾ ਸ਼ੁਜਾ ਪੱਤੀ ਗੁਰੂ ਘਰ ਵਿਖੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਕਿਸਾਨ, ਔਰਤ ਬੁਲਾਰਿਆ ਸਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਨੂੰ ਪੰਜਾਬ ਤੇ ਹਰਿਆਣਾ ਦੋਨਾਂ ਸੂਬਿਆ ਅਧਿਕਾਰ ਖੋਹ ਕੇ ਆਪਣੇ ਲੈਣਾ ਤੇ ਚੰਡੀਗੜ੍ਹ ਬਿਜਲੀ ਬੋਰਡ ਇੱਕ ਦੋ ਸਾਲ ਪਹਿਲਾਂ ਬਣੀਂ ਕੰਪਨੀ ਦੇ ਹੱਥਾਂ ਵਿੱਚ ਦੇ ਦੇਣਾ। ਇਸ ਤੋ ਸਾਫ਼ ਇਹ ਗੱਲ ਹੁੰਦੀ ਹੈ ਕਿ ਕੇਂਦਰ ਸਰਕਾਰ 2020, ਬਿੱਲ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੇਣ ਦੀ ਤਿਆਰੀ ਕਰ ਚੁੱਕੀ ਹੈ।ਭਾਕਿਯੂ ਏਕਤਾ ਉਗਰਾਹਾਂ ਸ਼ਬਦਾਂ ਨਿਖੇਧੀ ਕਰਦੀ ਹੈ। ਅਤੇ 5 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਵੱਲੋਂ ਦਾਣਾ ਮੰਡੀ ਵਿੱਚ ਇਕੱਠ ਕਰਕੇ ਸ਼ਹਿਰ ਵਿੱਚ ਦੀ ਮਾਰਚ ਕਰਕੇ ਐਸ,ਡੀ,ਐਮ, ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਇਸ ਪ੍ਰਦੂਸ਼ਣ ਰਹਿਤ ਪ੍ਰਾਜੈਕਟ ਵਿੱਚ ਪੰਜਾਬ ਨੂੰ 60% ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਸਨ। ਇੱਕ ਤਾਂ ਇਹ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੋਣਾ ਅਤੇ ਦੂਜਾ ਭਾਰੀ ਮੀਂਹ ਮੌਕੇ ਵਾਧੂ ਪਾਣੀ ਛੱਡਣ ਨਾਲ ਆਉਣ ਵਾਲੇ ਭਾਰੀ ਹੜ੍ਹਾਂ ਦੀ ਤਬਾਹੀ ਦੀ ਮਾਰ ਇਕੱਲੇ ਪੰਜਾਬ ਨੂੰ ਹੀ ਝੱਲਣੀ ਪੈਣੀ। ਕੇਂਦਰ ਸਰਕਾਰ ਦੇ ਨਵੇਂ ਤਾਨਾਸ਼ਾਹੀ ਹੁਕਮਾਂ ਰਾਹੀਂ ਇਸ ਤੋਂ ਵੀ ਵੱਧ ਬੇਇਨਸਾਫ਼ੀ ਇਹ ਕੀਤੀ ਗਈ ਹੈ ਕਿ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਬਾਹਰਲੇ ਸੂਬਿਆਂ ਦੇ ਨੁਮਾਇੰਦੇ ਵੀ ਪ੍ਰਬੰਧਕ/ ਚੇਅਰਮੈਨ ਲਾਏ ਜਾ ਸਕਣਗੇ। ਮਤਲਬ ਸਾਫ ਹੈ ਕਿ ਇਸ ਪ੍ਰਾਜੈਕਟ ਨੂੰ ਨਿਕੰਮਾ ਦਿਖਾ ਕੇ ਇਸ ਦਾ ਨਿੱਜੀਕਰਨ ਕਰਨਾ ਹੈ।
ਕਿਸੇ ਨਿੱਜੀ ਕੰਪਨੀ ਨੂੰ ਲੋਕਾਂ ਕੋਲੋਂ ਮਨਮਰਜ਼ੀ ਦੇ ਬਿਜਲੀ ਰੇਟ ਵਸੂਲਣ ਦੀ ਖੁੱਲ੍ਹ ਦੇਣੀ ਹੈ। ਜਥੇਬੰਦੀ ਦੀ ਜ਼ੋਰਦਾਰ ਮੰਗ ਹੈ ਕਿ ਬੀ ਬੀ ਐਮ ਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਅਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਰੰਟੀ ਕੀਤੀ ਜਾਵੇ। ਬਿਆਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਰਾਜ ਪਾਵਰਕੌਮ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਲਾਉਣ ਅਤੇ ਖੇਤੀ ਮੋਟਰਾਂ ਉੱਤੇ ਨਿਜੀ ਟ੍ਰਾਂਸਫਾਰਮਰ ਲਾਉਣ ਦੇ ਫ਼ੈਸਲੇ ਵੀ ਬਿਜਲੀ ਦੇ ਨਿੱਜੀਕਰਨ ਵੱਲ ਵਧ ਰਹੇ ਵੱਡੇ ਕਦਮ ਹਨ। ਅਸਲ ਵਿੱਚ ਨਿੱਜੀਕਰਨ ਦੀ ਨੀਤੀ ਸੰਸਾਰ ਵਪਾਰ ਸੰਸਥਾ ਦੀਆਂ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਵਿੱਚ ਸਭ ਤੋਂ ਪ੍ਰਮੁੱਖ ਸਾਮਰਾਜ ਪੱਖੀ ਨੀਤੀਆਂ ਵਿੱਚੋਂ ਇੱਕ ਹੈ।
ਕਿਸਾਨ ਆਗੂਆਂ ਵੱਲੋਂ ਇਨ੍ਹਾਂ ਸਾਮਰਾਜ ਪੱਖੀ ਨੀਤੀਆਂ ਤੋਂ ਪੀੜਤ ਸਮੂਹ ਕਿਰਤੀ ਲੋਕਾਂ ਨੂੰ ਆਪਸੀ ਮਤਭੇਦਾਂ ਨੂੰ ਸਰ ਕਰਦਿਆਂ ਇੱਕਜੁਟ ਸਾਂਝੀ ਸੰਘਰਸ਼ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਮਕਸਦ ਦੀ ਪੂਰਤੀ ਲਈ ਜਥੇਬੰਦੀ ਵੱਲੋਂ ਜ਼ੋਰਦਾਰ ਯਤਨ ਜੁਟਾਏ ਜਾਣਗੇ।8 ਮਾਰਚ ਨੂੰ ਔਰਤ ਕੌਮਾਂਤਰੀ ਦਿਵਸ ਜ਼ੋਰ ਨਾਲ ਮਨਾਇਆ ਜਾਵੇਗਾ। ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ ਜ਼ਿਲ੍ਹਾ ਜ਼ਰ ਸਕੱ ਜਰਨੈਲ ਸਿੰਘ ਬਦਰਾ ਭਗਤ ਸਿੰਘ ਛੰਨਾ ਦਰਸ਼ਨ ਸਿੰਘ ਭੈਣੀ ਬੁੱਕਣ ਸਿੰਘ ਸੈਦੋਵਾਲ, ਬਲਾਕ ਆਗੂ ਬਲੌਰ ਸਿੰਘ ਛੰਨਾ ਜਰਨੈਲ ਸਿੰਘ ਜਵੰਧਾ ਜੱਜ ਸਿੰਘ ਗਹਿਲ ਨਾਹਰ ਸਿੰਘ ਮਲਕੀਤ ਸਿੰਘ ਬਲਵਿੰਦਰ ਸਿੰਘ ਗੁਰਚਰਨ ਸਿੰਘ ਸੰਦੀਪ ਸਿੰਘ, ਜ਼ਿਲ੍ਹਾ ਔਰਤ ਆਗੂ ਕਮਲਜੀਤ ਕੌਰ ਬਰਨਾਲਾ ਬਿੰਦਰ ਪਾਲ ਕੌਰ ਸੰਦੀਪ ਕੌਰ ਨਸੀਬ ਕੌਰ ਕੁਲਵਿੰਦਰ ਕੌਰ ਸਰਬਜੀਤ ਕੌਰ ਸੁਖਦੇਵ ਕੌਰ ਹਰਜਿੰਦਰ ਕੌਰ ਰਣਜੀਤ ਕੌਰ ਅਮਰਜੀਤ ਕੌਰ ਲਖਵੀਰ ਕੌਰ ਰਾਜ ਕੌਰ ਆਦਿ ਆਗੂ ਹਾਜ਼ਰ ਸਨ।






