ਚੰਡੀਗੜ੍ਹ, 3 ਮਾਰਚ – ਚੰਡੀਗੜ੍ਹ ਸਮੇਤ ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਵਿੱਚ ਬੀਤੀ ਸ਼ਾਮ ਤੋਂ ਹੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਕਾਰਨ ਅੱਜ ਸਵੇਰੇ ਠੰਡ ਦਾ ਅਹਿਸਾਸ ਹੋਇਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਵਿੱਚ
ਜਿਆਦਾਤਰ ਸਮਾਂ ਬੱਦਲਬਾਈ ਰਹੀ ਅਤੇ ਕਦੇ ਕਦੇ ਹਲਕੀ ਧੁੱਪ ਵੀ ਕੁਝ ਇਲਾਕਿਆਂ ਵਿੱਚ ਦਿਖਾਈ ਦਿਤੀ। ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਕਾਰਨ ਹੇਠਲੇ ਇਲਾਕਿਆਂ ਵਿੱਚ ਧੁੰਦ ਪੈਣ ਨਾਲ ਠੰਡ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਗਿਆ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਅਸਮਾਨ ਪੂਰੀ ਤਰ੍ਹਾਂ ਸਾਫ ਹੋਵੇਗਾ ਅਤੇ ਇਸ ਤੋਂ ਬਾਅਦ ਸ਼ਨੀਵਾਰ ਤੋਂ ਮੌਸਮ ਫਿਰ ਖਰਾਬ ਹੋ ਜਾਵੇਗਾ। ਜੋ ਅਗਲੇ ਦੋ-ਤਿੰਨ ਦਿਨਾਂ ਤਕ ਇਸੇ ਤਰ੍ਹਾਂ ਦਿਖਾਈ ਦੇਵੇਗਾ।
ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਕਾਰਨ ਸਿਹਤ ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਸ ਦੇ ਲਈ ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਅਚਾਨਕ ਬਦਲਦੇ ਮੌਸਮ ਕਾਰਨ ਜ਼ੁਕਾਮ, ਖੰਘ, ਛਿੱਕ ਅਤੇ ਸਾਹ ਦੀ ਸਮੱਸਿਆ ਵਧ ਸਕਦੀ ਹੈ। ਸਿਹਤ ਮਾਹਿਰਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁਸੀਬਤ ਦੀ ਸਥਿਤੀ ਵਿੱਚ ਤੁਰੰਤ ਡਾਕਟਰੀ ਜਾਂਚ ਕਰਵਾਓ ਅਤੇ ਆਪਣੇ ਆਪ ਨੂੰ ਜ਼ੁਕਾਮ ਤੋਂ ਬਚਾਓ।






