ਜੰਮੂ, 5 ਮਾਰਚ – ਸਰਹੱਦੀ ਸੁਰੱਖਿਆ ਫ਼ੋਰਸ ਨੇ ਜੰਮੂ ਕੌਮਾਂਤਰੀ ਸਰਹੱਦ ਤੇ ਸਵੇਰੇ ਸ਼ੱਕੀ ਪਾਕਿਸਤਾਨੀ ਡਰੋਨ ਦਿਖਾਈ ਦੇਣ ਤੇ ਉਸ ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਯਕੀਨੀ ਕਰਨ ਲਈ ਤਲਾਸ਼ ਮੁਹਿੰਮ ਚਲਾਈ ਗਈ ਕਿ ਕਿਤੇ ਡਰੋਨ ਨਾਲ ਹਥਿਆਰ ਅਤੇ ਨਸ਼ੀਲੇ ਪਦਾਰਥ ਤਾਂ ਨਹੀਂ ਸੁੱਟੇ ਗਏ।
ਬੀ. ਐੱਸ. ਐੱਫ. ਦੇ ਇੱਕ ਬੁਲਾਰੇ ਨੇ ਕਿਹਾ ਕਿ ਫ਼ੋਰਸ ਦੇ ਜਵਾਨਾਂ ਨੇ ਉੱਡਣ ਵਾਲੀ ਸ਼ੱਕੀ ਵਸਤੂ ਤੇ ਉਸ ਸਮੇਂ ਗੋਲੀਬਾਰੀ ਕੀਤੀ, ਜਦੋਂ ਉਹ ਅਰਨੀਆ ਦੇ ਨਾਗਰਿਕ ਇਲਾਕੇ ਵਿੱਚ ਸਵੇਰੇ ਕਰੀਬ 4. 10 ਵਜੇ ਦਾਖ਼ਲ ਹੋਇਆ। ਬੁਲਾਰੇ ਨੇ ਕਿਹਾ ਕਿ ਅਰਨੀਆ ਦੇ ਇਲਾਕੇ ਵਿੱਚ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਵੇਰੇ 4.10 ਵਜੇ ਇੱਕ ਸ਼ੱਕੀ ਡਰੋਨ ਦੀ ਆਵਾਜ਼ ਸੁਣੀ। ਫ਼ੌਜੀਆਂ ਨੇ ਆਵਾਜ਼ ਦੀ ਦਿਸ਼ਾ ਵਿੱਚ ਗੋਲੀਆਂ ਚਲਾਈਆਂ।
ਉਨ੍ਹਾਂ ਨੇ ਦੱਸਿਆ ਕਿ ਪੁਲੀਸ ਦੀ ਮਦਦ ਨਾਲ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ ਮੁਹਿੰਮ ਚਲਾਈ ਗਈ। ਅਧਿਕਾਰੀਆਂ ਨੇ ਕਿਹਾ ਕਿ ਬੀ. ਐੱਸ. ਐੱਫ. ਦੇ ਜਵਾਨਾਂ ਨੇ ਡਰੋਨ ਦੇਖਣ ਦੇ 10 ਮਿੰਟਾਂ ਦੇ ਅੰਦਰ ਕਰੀਬ 18 ਗੋਲੀਆਂ ਚਲਾਈਆਂ।






