ਜੰਮੂ, 5 ਮਾਰਚ – ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਮਾਨਸਰ ਨੇੜੇ ਸਵੇਰੇ ਇੱਕ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਸਾਂਬਾ ਦੇ ਸਟੇਸ਼ਨ ਹਾਊਸ ਅਫਸਰ ਨੇ ਦੱਸਿਆ ਕਿ ਪਰਿਵਾਰ ਪੰਜਾਬ ਦੇ ਅੰਮ੍ਰਿਤਸਰ ਤੋਂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਲਈ ਜਾ ਰਿਹਾ ਸੀ। ਮਾਨਸਰ ਵਿੱਚ ਜਮੋਦਾ ਨੇੜੇ ਅਚਾਨਕ ਡਰਾਈਵਰ ਨੇ ਐੱਸ. ਯੂ. ਵੀ. ਕਾਰ ਤੋਂ ਕੰਟਰੋਲ ਗੁਆ ਦਿੱਤਾ। ਜਿਸ ਕਾਰਨ ਕਾਰ 200 ਦੇ ਕਰੀਬ ਖੱਡ ਵਿੱਚ ਡਿੱਗ ਗਈ। ਕਾਰ ਦੇ ਖੱਡ ਵਿੱਚ ਡਿੱਗ ਜਾਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਜਮੋਦਾ ਨੇੜੇ ਡਰਾਈਵਰ ਨੇ ਐੱਸ. ਯੂ. ਵੀ. ਤੋਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਉਹ ਖੱਡ ਵਿੱਚ ਡਿੱਗ ਗਈ। ਐੱਸ. ਯੂ. ਵੀ. ਵਿੱਚ 6 ਵਿਅਕਤੀ ਸਵਾਰ ਸਨ। ਉਨ੍ਹਾਂ ਨੇ ਕਿਹਾ ਕਿ ਬਚਾਅ ਕਰਮੀਆਂ ਨੇ 5 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੈ।
ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀ ਪਛਾਣ ਗੁਲਜ਼ਾਰ ਅਹਿਮਦ ਭੱਟ, ਉਸ ਦੀ ਪਤਨੀ ਜ਼ਾਰਾ ਬੇਗਮ, ਉਨ੍ਹਾਂ ਦੇ ਪੁੱਤਰ ਮੁਹੰਮਦ ਤੇ ਇਕਬਾਲ ਅਤੇ ਧੀ ਮਸਰਤ ਵੱਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਡਰਾਈਵਰ ਸਾਕਿਬ ਬੁਰੀ ਤਰ੍ਹਾਂ ਜ਼ਖਮੀ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।






