ਪਟਿਆਲਾ / ਸਮਾਣਾ 5 ਮਾਰਚ 2022 : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਤੁਲੇਵਾਲ, ਇਕਾਈ ਪ੍ਰਧਾਨ ਨੈਬ ਸਿੰਘ ਭੰਗੂ ਅਤੇ ਬੀਬੀ ਜਸਵਿੰਦਰ ਕੌਰ ਦੀ ਅਗਵਾਈ ਵਿੱਚ ਪਿੰਡ ਤੁਲੇਵਾਲ ਵਿਖੇ ਸਮੂਹ ਪਿੰਡ ਵਾਸੀਆਂ ਤੇ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।ਧਰਨਾਕਾਰੀਆਂ ਵੱਲੋਂ ਕੇਂਦਰ ਸਰਕਾਰ ਦੁਆਰਾ ਸੰਵਿਧਾਨਕ ਹੱਕਾਂ ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਦੌਰਾਨ ਪ੍ਰਧਾਨ ਸੁਖਵਿੰਦਰ ਸਿੰਘ ਤੁੱਲੇਵਾਲ ਨੇ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਵਲੋਂ ਸੰਵਿਧਾਨ ਨੂੰ ਛਿੱਕੇ ਟੰਗ ਕੇ ਸੂਬਿਆਂ ਦੇ ਅਧਿਕਾਰਾਂ ਤੇ ਕੀਤੇ ਜਾ ਰਹੇ ਹਮਲੇ ਤੁਰੰਤ ਰੋਕੇ ਜਾਣ, ਪੰਜਾਬ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਸ਼ਰਤੀਆ ਨੁਮਾਇੰਦਗੀ ਖਤਮ ਕਰਕੇ ਕੇਂਦਰ ਸਰਕਾਰ ਵਲੋਂ ਆਪਣੇ ਹੱਥ ਪ੍ਰਬੰਧ ਲੈਣ ਦੇ ਫੈਸਲੇ ਤੁਰੰਤ ਰੱਦ ਕਰਕੇ ਪਹਿਲਾਂ ਵਾਲਾ ਫੈਸਲਾ ਲਾਗੂ ਕੀਤਾ ਜਾਵੇ।
ਇਨ੍ਹਾਂ ਕੁਦਰਤੀ ਸਰੋਤਾਂ ਅਤੇ ਜਨਰਲ ਅਦਾਰਿਆਂ ਨਾਲ ਨਿਜੀਕਰਨ ਕਰਨਾ ਬੰਦ ਕੀਤਾ ਜਾਵੇ। ਮੁਨਾਫੇ ਵਿੱਚ ਚੱਲ ਰਹੇ ਚੰਡੀਗੜ੍ਹ ਦੇ ਬਿਜਲੀ ਬੋਰਡ ਨੂੰ ਵੇਚਣ ਖਿਲਾਫ ਚੱਲ ਰਹੇ ਸੰਘਰਸ਼ ਤੇ ਪਾਬੰਦੀਆਂ ਲਗਾਉਣਾ ਸੰਘਰਸ਼ ਕਰਨ ਦੇ ਸੰਵਿਧਾਨ ਹੱਕ ਦੇ ਉਲਟ ਹੈ, ਇਸ ਨੂੰ ਰੱਦ ਕੀਤਾ ਜਾਵੇ ਅਤੇ ਬਿਜਲੀ ਬੋਡਰ ਦਾ ਨਿਜੀਕਰਨ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ, ਕਰਨਾਟਕਾ ਅਤੇ ਭਾਰਤ ਦੇ ਹੋਰ ਹਿਸਿਆਂ ਦੇ ਵਿਦਿਅਕ ਅਦਾਰਿਆਂ ਵਿੱਚ ਧਾਰਮਿਕ ਪਹਿਰਾਵਾ ਹਿਜਾਬ ਦਾ ਦਸਤਾਰ ਪਹਿਨਣ ਤੇ ਰੋਕ ਲਾਉਣਾ ਧਾਰਮਿਕ ਆਜਾਦੀ ਦੇ ਵਿਰੁੱਧ ਹੈ, ਇਹ ਫੈਸਲਾ ਤੁਰੰਤ ਰੱਦ ਕਰਕੇ ਨਾਗਰਿਕਾਂ ਦੇ ਆਜ਼ਾਦੀ ਹੱਕ ਬਹਾਲ ਕੀਤੇ ਜਾਣ। ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ.ਬੀ.ਐਸ.ਸੀ. ਬੋਰਡ ਵੱਲੋਂ ਕਿਤਾਬਾਂ ਵਿੱਚ ਪੰਜਬ ਦੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜਛਾੜ ਬੰਦ ਕਰਕੇ ਪੁਰਾਣੀਆਂ ਅਤੇ ਸਰਬ ਪ੍ਰਵਾਨਿਤ ਕਿਤਾਬਾਂ ਹੀ ਲਾਗੂ ਕੀਤੀਆਂ ਜਾਣ, ਨਹੀਂ ਤਾਂ ਕਿਸਾਨ ਯੂਨੀਅਨ ਨੂੰ ਇਸ ਤੋਂ ਵੀ ਤਿੱਖੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ ਹਰਦੀਪ ਗਿੱਲ, ਸੰਤੋਖ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ, ਜੋਗਿੰਦਰ ਸਿੰਘ, ਮਹਿੰਗਾ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ, ਰਤਨ ਸਿੰਘ ਅਤੇ ਕਮਲ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।






