ਚੰਡੀਗੜ੍ਹ, 7 ਫਰਵਰੀ 2022- ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਲੋਂ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਲੋਂ ਮੀਟਿੰਗ ਦਾ ਸਮਾਂ ਮੰਗਿਆ ਸੀ। ਸੂਤਰਾਂ ਦੇ ਹਵਾਲੇ ਤੋਂ ਹੁਣ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ, ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਅੱਜ 7 ਫਰਵਰੀ ਨੂੰ ਸ਼ਾਮ 7 ਵਜੇ ਦੇ ਕਰੀਬ ਮੀਟਿੰਗ ਹੋ ਸਕਦੀ ਹੈ।






