ਸ਼੍ਰੀਨਗਰ, 10 ਮਾਰਚ – ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਨੈਨਾ ਬਟਪੋਰਾ ਇਲਾਕੇ ਦੀ ਘੇਰਾਬੰਦੀ ਕਰ ਕੇ ਉੱਥੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਵੱਲੋਂ ਫ਼ੋਰਸ ਤੇ ਗੋਲੀਬਾਰੀ ਕਰਨ ਤੋਂ ਬਾਅਦ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ। ਫ਼ੋਰਸ ਨੇ ਵੀ ਗੋਲੀਬਾਰੀ ਦਾ ਪੂਰਾ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਮੁਕਾਬਲੇ ਹਾਲੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਲੇ ਇਹ ਪਤਾ ਨਹੀਂ ਲੱਗਾ ਹੈ ਕਿ ਮਾਰਿਆ ਗਿਆ ਅੱਤਵਾਦੀ ਕਿਹੜੇ ਸਮੂਹ ਨਾਲ ਜੁੜਿਆ ਸੀ ਅਤੇ ਉਸ ਦੀ ਪਛਾਣ ਵੀ ਨਹੀਂ ਹੋਈ ਹੈ।






