ਨਵੀਂ ਦਿੱਲੀ, 14 ਮਾਰਚ – ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਅੱਜ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਆਖਿਰੀ ਵਾਰ ਲੋਕ ਸਭਾ ਵਿੱਚ ਹਿੱਸਾ ਲਿਆ। ਅਸਤੀਫ਼ਾ ਦੇਣ ਬਾਅਦ ਮਾਨ ਨੇ ਕਿਹਾ ਕਿ ਇਸ ਸਦਨ ਦੀ ਯਾਦ ਆਏਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ।
ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਲੋਕ ਸਭਾ ਵਿੱਚ ਆਪਣੇ ਆਖਿਰੀ ਦਿਨ ਕਿਹਾ ਕਿ ਉਹ ਇਸ ਸਦਨ ਨੂੰ ਯਾਦ ਕਰਣਗੇ। ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਪੂਰੇ ਸੂਬੇ ਦੀ ਸੇਵਾ ਲਈ ਇਕ ਵੱਡੀ ਜ਼ਿੰਮੇਵਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਉਹ ਲੋਕਾਂ ਨਾਲ ਵੀ ਵਾਅਦਾ ਕਰਦੇ ਹਨ ਕਿ ਸੰਗਰੂਰ ਤੋਂ ਤੁਹਾਡੀ ਇਕ ਹੋਰ ਆਵਾਜ਼ ਛੇਤੀ ਹੀ ਲੋਕ ਸਭਾ ਵਿੱਚ ਗੂੰਜੇਗੀ। ਮਾਨ 16 ਮਾਰਚ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਲੈਣਗੇ।






