ਚੰਡੀਗੜ੍ਹ, 15 ਮਾਰਚ – ਪੰਜਾਬ ਵਿੱਚ ਸੱਤਾ ਬਦਲਣ ਦੇ ਨਾਲ ਹੀ ਲੋਕਾਂ ਨੂੰ ਇੱਕ ਹੋਰ ਵੱਡੀ ਰਾਹਤ ਮਿਲੀ ਹੈ ਅਤੇ ਸਰਕਾਰ ਵੱਲੋਂ ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਲੱਗੀਆਂ ਸਾਰੀਆਂ ਪਾਬੰਦੀਆਂ ਖਤਮ ਕਰ ਦਿੱਤੀਆਂ ਗਈਆਂ ਹਨ।
ਇੱਥੇ ਜਿਕਰਯੋਗ ਹੈ ਕਿ ਸੂਬੇ ਵਿੱਚ ਕੋਰੋਨਾ ਦਾ ਕਹਿਰ ਕਾਫੀ ਘੱਟ ਹੋ ਗਿਆ ਹੈ ਅਤੇ ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਸੂਬੇ ਵਿੱਚ ਕੋਰੋਨਾ ਮਹਾਮਾਰੀ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਕੋਰੋਨਾ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਨੂੰ ਪੂਰਨ ਤੌਰ ਤੇ ਹਟਾ ਦਿੱਤਾ ਜਾਵੇ।
ਨਾਲ ਹੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ ਤਾਂ ਜੋ ਇਹ ਮਹਾਮਾਰੀ ਦੁਬਾਰਾ ਨਾ ਫੈਲ ਸਕੇ।






