ਮੁੰਬਈ, 15 ਮਾਰਚ- ਬੰਬੇ ਹਾਈ ਕੋਰਟ ਨੇ ਦਾਊਦ ਇਬਰਾਹਿਮ ਮਨੀ ਲਾਂਡਰਿੰਗ ਮਾਮਲੇ ਵਿੱਚ ਮਹਾਰਾਸ਼ਟਰ ਦੇ ਕੈਬਨਿਟ ਮੰਤਰੀ ਨਵਾਬ ਮਲਿਕ ਦੀ ਅੰਤਰਿਮ ਰਿਹਾਈ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਨਵਾਬ ਮਲਿਕ ਦੀ ਹੈਬੀਅਸ ਕਾਰਪਸ ਪਟੀਸ਼ਨ ਵਿੱਚ ਅੰਤਰਿਮ ਅਰਜ਼ੀ ਖਾਰਜ ਕਰ ਦਿੱਤੀ।
ਜਿਕਰਯੋਗ ਹੈ ਕਿ ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਨਵਾਬ ਮਲਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਾਬ ਮਲਿਕ ਤੇ ਦਾਊਦ ਇਬਰਾਹਿਮ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਸਬੰਧ ਰੱਖਣ ਦਾ ਦੋਸ਼ ਹੈ ਅਤੇ ਉਨ੍ਹਾਂ ਨੇ ਅੰਡਰਵਰਲਡ ਡਾਨ ਦੀਆਂ ਜਾਇਦਾਦਾਂ ਖਰੀਦੀਆਂ ਹਨ। ਈ. ਡੀ. ਨੇ ਪਿਛਲੇ ਦਿਨੀਂ ਨਵਾਬ ਮਲਿਕ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਫਿਰ ਗ੍ਰਿਫਤਾਰ ਕੀਤਾ ਸੀ। ਨਵਾਬ ਮਲਿਕ ਨੇ ਇਸੇ ਮਾਮਲੇ ਵਿੱਚ ਦਰਜ ਐੱਫ. ਆਈ. ਆਰ. ਨੂੰ ਰੱਦ ਕਰਨ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਦੀ ਅੱਜ ਸੁਣਵਾਈ ਹੋਈ।






