ਸ਼੍ਰੀਨਗਰ, 15 ਮਾਰਚ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ।
ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਜਾਣਾਕਰੀ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਜ਼ਿਲ੍ਹੇ ਦੇ ਚਾਰਸੂ ਇਲਾਕੇ ਵਿੱਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਹਿੰਮ ਮੁਕਾਬਲੇ ਵਿੱਚ ਤਬਦੀਲ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਅਤੇ ਉਸ ਦੇ ਸੰਗਠਨ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ।






