ਕਰਨਾਟਕ, 15 ਮਾਰਚ – ਕਰਨਾਟਕ ਵਿੱਚ ਸਕੂਲਾਂ ਤੇ ਕਾਲਜਾਂ ਵਿੱਚ ਹਿਜਾਬ ਨੂੰ ਲੈ ਕੇ ਚੱਲ ਰਿਹਾ ਵਿਵਾਦ ਅੱਜ ਖ਼ਤਮ ਹੋ ਗਿਆ ਹੈ। ਕਰਨਾਟਕ ਹਾਈ ਕੋਰਟ ਨੇ ਵਿਦਿਅਕ ਅਦਾਰਿਆਂ ਵਿੱਚ ਹਿਜਾਬ ਪਹਿਨਣ ਤੇ ਪਾਬੰਦੀ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਹਿਜਾਬ ਦੇ ਖਿਲਾਫ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਰਿਤੂ ਰਾਜ ਅਵਸਥੀ, ਜਸਟਿਸ ਕ੍ਰਿਸ਼ਨਾ ਦੀਕਸ਼ਿਤ ਅਤੇ ਜਸਟਿਸ ਜੇ. ਐੱਮ. ਖਾਜੀ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫਿਲਹਾਲ, ਰਾਜ ਸਰਕਾਰ ਨੇ ਸਾਵਧਾਨੀ ਦੇ ਤੌਰ ਤੇ ਉਡੁਪੀ ਅਤੇ ਦਕਸ਼ੀਨਾ ਕੰਨੜ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਬੈਂਗਲੁਰੂ ਸਿਟੀ, ਮੈਸੂਰ ਵਰਗੇ ਸ਼ਹਿਰਾਂ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਕਿ ਕੋਈ ਗੜਬੜ ਨਾ ਹੋਵੇ। ਜਿਕਰਯੋਗ ਹੈ ਕਿ ਹਾਈ ਕੋਰਟ ਦੀ ਬੈਂਚ ਨੇ ਲੰਬੀ ਸੁਣਵਾਈ ਤੋਂ ਬਾਅਦ 25 ਫਰਵਰੀ ਨੂੰ ਇਸ ਮਾਮਲੇ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ 10 ਫਰਵਰੀ ਨੂੰ ਹਾਈ ਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਕੇ ਅਗਲੇ ਫੈਸਲੇ ਤੱਕ ਸਕੂਲਾਂ ਅਤੇ ਕਾਲਜਾਂ ਵਿੱਚ ਹਿਜਾਬ ਪਹਿਨਣ ਤੇ ਪਾਬੰਦੀ ਦੇ ਹੁਕਮ ਦਿੱਤੇ ਸਨ।
ਸਕੂਲਾਂ ਅਤੇ ਕਾਲਜਾਂ ਵਿੱਚ ਹਿਜਾਬ ਪਹਿਨਣ ਦੀ ਮੰਗ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਇਹ ਇਸਲਾਮ ਦਾ ਹਿੱਸਾ ਨਹੀਂ ਹੈ। ਹਾਈਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨੂੰ ਹਿਜਾਬ ਸਮਰਥਕਾਂ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।
ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵਰਦੀਆਂ ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਹਿਜਾਬ ਪਹਿਨਣਾ ਇਸਲਾਮ ਦਾ ਅਹਿਮ ਹਿੱਸਾ ਨਹੀਂ ਹੈ।






