ਕੀਰਤਪੁਰ ਸਾਹਿਬ, 15 ਮਾਰਚ 2022 – ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਪ੍ਰਸਿੱਧ ਛੇ ਰੋਜ਼ਾ ਕੌਮੀ ਤਿਉਹਾਰ ਹੋਲਾ ਮਹੱਲਾ ਜਿਸ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਰੰਭ ਹੁੰਦਾ ਹੈ ਜੋ ਤਿੰਨ ਦਿਨ ਸ੍ਰੀ ਕੀਰਤਪੁਰ ਸਾਹਿਬ 14 ਮਾਰਚ ਤੋਂ 16 ਮਾਰਚ ਅਤੇ ਤਿੰਨ ਦਿਨ ਸ੍ਰੀ ਆਨੰਦਪੁਰ ਸਾਹਿਬ 16 ਮਾਰਚ ਤੋਂ 19 ਮਾਰਚ ਦੂਜਾ ਪੜਾਅ ਮਨਾਇਆ ਜਾਵੇਗਾ ਅਤੇ 19 ਮਾਰਚ ਨੂੰ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰਵਾਇਤ ਨੂੰ ਦੁਹਰਾਉਂਦੇ ਹੋਏ ਮਹੱਲਾ ਕੱਢਿਆ ਜਾਵੇਗਾ।
ਇਸ ਮੌਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ ਅਤੇ ਹੁਕਮਨਾਮਾ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਲਿਆ ਗਿਆ।
ਜ਼ਿਕਰਯੋਗ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ 22 ਤੋਂ ਵੱਧ ਗੁਰੂ ਘਰ ਹਨ ਜਿੱਥੇ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਗੁਰੂ ਘਰਾਂ ਵਿੱਚ ਆ ਕੇ ਨਤਮਸਤਕ ਹੋ ਰਹੀਆਂ ਹਨ ਕੀਰਤਪੁਰ ਸਾਹਿਬ ਦੇ ਇਤਿਹਾਸਕ ਸਥਾਨ ਤੇ ਧਾਰਮਿਕ ਦੀਵਾਨ ਵੀ ਸਜਾਏ ਗਏ ਹਨ।
ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਮ ਤੇ ਦੇ ਨਾਮ ਤੇ ਸੰਦੇਸ਼ ਵੀ ਜਾਰੀ ਕੀਤਾ। ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਹ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤ ਲਈ ਅੰਮ੍ਰਿਤ ਪਾਨ ਵੀ ਕਰਵਾਇਆ ਜਾਵੇਗਾ।
ਸੰਗਤ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਅਤੇ ਕਾਰ ਸੇਵਾ ਵਾਲੇ ਬਾਬਿਆਂ ਦੇ ਸਹਿਯੋਗ ਨਾਲ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪਿਛਲੇ ਸਾਲ ਦਿੱਲੀ ਦੇ ਵੋਟਰਾਂ ਤੇ ਬੈਠੇ ਕਿਸਾਨ ਅਤੇ ਕੋਰੋਨਾ ਮਾਹਾਵਾਰੀ ਦੇ ਦੌਰਾਨ ਸੰਗਤ ਘੱਟ ਆਉਣ ਕਾਰਨ ਇਸ ਸਾਲ ਸੰਗਤ ਦੀ ਆਮਦ ਵਿੱਚ ਵਾਧਾ ਹੋਣਾ ਹੈ ਜਿਸ ਕਾਰਨ ਪੰਜਾਹ ਲੱਖ ਤੋਂ ਵੱਧ ਸੰਗਤ ਹੋਲੇ ਮਹੱਲੇ ਦੌਰਾਨ ਇਤਹਾਸਿਕ ਗੁਰੂਘਰਾਂ ਵਿੱਚ ਨਤਮਸਤਕ ਹੋਵੇਗੀ।





