ਚੰਡੀਗੜ੍ਹ, 16 ਮਾਰਚ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕ੍ਰਿਕਟਰ ਤੋਂ ਰਾਜਨੇਤਾ ਬਣੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ ਕਿ ਜਿਵੇਂ ਕਾਂਗਰਸ ਪ੍ਰਧਾਨ ਨੇ ਕਿਹਾ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਭੇਜੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਅਸਤੀਫਾ ਦਿੰਦੇ ਹਨ।





