ਇਸ ਮੌਕੇ ਸੰਬੋਧਨ ਕਰਦਿਆਂ ਨੈਸ਼ਨਲ ਐਸੋਸੀਏਸ਼ਨ ਆਫ ਪੋਸਟਲ ਇੰਪਲਾਈਜ ਪੰਜਾਬ ਸਰਕਲ ਦੇ ਸਰਕਲ ਸਕੱਤਰ ਸz. ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਨਿਜੀਕਰਨ ਦੀ ਨੀਤੀ ਅਪਨਾਈ ਜਾ ਰਹੀ ਹੈ, ਉਹ ਮੁਲਾਜਮ ਵਿਰੋਧੀ ਹੈੇ, ਜਿਸ ਨਾਲ ਕੇਂਦਰ ਦੀ ਮੋਦੀ ਸਰਕਾਰ ਦਾ ਮੁਲਾਜਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਇਸ ਮੌਕੇ ਨੈਸ਼ਨਲ ਫੈਡਰੇਸ਼ਨ ਆਫ ਪੋਸਟ ਇੰਪਲਾਈਜ ਦੇ ਆਗੂ ਸੁਖਚੈਨ ਸਿੰਘ ਅਤੇ ਮਦਨ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਦੇਸ਼ ਦੇ ਹਿਤਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤਰਾਂ ਲਗਦਾ ਹੈ ਕਿ ਜਿਵੇਂ ਇਹ ਸਰਕਾਰ ਲੋਕਾਂ ਦੀ ਸਰਕਾਰ ਨਾ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਲਈ ਕੰਮ ਕਰ ਰਹੀ ਸਰਕਾਰ ਹੋਵੇ। ਇਸ ਸਰਕਾਰ ਵਲੋਂ ਜਿਸ ਤਰੀਕੇ ਨਾਲ ਵੱਖ ਵੱਖ ਬਹਾਨੇ ਲਗਾ ਕੇ ਸਰਕਾਰੀ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਉਸਦੇ ਆਉਣ ਵਾਲੇ ਸਮੇਂ ਵਿੱਚ ਬਹੁਤ ਮਾੜੇ ਨਤੀਜੇ ਸਾਹਮਣੇ ਆਉਣਗੇ । ਉਹਨਾਂ ਮੰਗ ਕੀਤੀ ਕਿ ਨਿਜੀਕਰਨ ਦੀ ਨੀਤੀ ਬੰਦ ਕੀਤੀ ਜਾਵੇ, ਨਵੀਂ ਪੈਨਸ਼ਨ ਯੋਜਨਾ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।
ਇਸ ਮੌਕੇ ਸ਼ਿੰਗਾਰਾ ਸਿੰਘ ਸੰਧੂ, ਸੁਰਿੰਦਰ ਸੇਠੀ, ਹਰਿੰਦਰ ਸਿੰਘ, ਪਵਨ ਗੁਲਾਟੀ, ਸੰਜੈ ਕੌਂਡਲ, ਹਰਿੰਦਰ ਵਰਮਾ, ਹਰਵਿੰਦਰ ਘੜੂੰਆਂ ਅਤੇ ਹੋਰ ਆਗੂ ਮੌਜੂਦ ਸਨ।






