ਭਵਾਨੀਗੜ੍ਹ, 29 ਮਾਰਚ, 2022: ਪੈਪਸੀਕੋ ਇੰਡੀਆ ਹੋਲਡਿੰਗਜ਼ ਵਰਕਰਜ਼ ਯੂਨੀਅਨ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਤੇ ਫੈਡਰੇਸ਼ਨਾਂ ਦੇ ਸੱਦੇ ’ਤੇ ਅੱਜ ਪੈਪਸੀਕੋ ਕੰਪਨੀ ਚੰਨੋਂ ਵਿੱਚ ਇਕ ਦਿਨ ਦੀ ਮੁਕੰਮਲ ਹੜਤਾਲ ਕੀਤੀ ਗਈ। ਇਸ ਹੜਤਾਲ ਵਿੱਚ ਇਲਾਕੇ ਦੀਆਂ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਪੈਪਸੀਕੋ ਦੇ ਗੇਟ ’ਤੇ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਜ਼ਿਲ੍ਹਾ ਏਟਕ ਜਨਰਲ ਸਕੱਤਰ ਸੁਖਦੇਵ ਸ਼ਰਮਾ, ਸੁਖਚੈਨ ਸਿੰਘ ਅਤੇ ਕ੍ਰਿਸ਼ਨ ਸਿੰਘ ਭੜੋ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਿਰਤੀ ਲੋਕਾਂ ਦਾ ਰੱਤ ਨਿਚੋੜਨ ਲੱਗੀ ਹੋਈ ਹੈ।
ਇਸ ਮੌਕੇ ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਕਾਲਾਝਾੜ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਮੀਤ ਸਿੰਘ ਕਾਲਾਝਾੜ, ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਮਨ ਦਿਓਲ,ਪ੍ਰਗਟ ਸਿੰਘ ਕਾਲਾਝਾੜ ਨੇ ਸੰਬੋਧਨ ਕੀਤਾ।






