ਪਟਿਆਲਾ, 29 ਮਾਰਚ,2022 – ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਸੀ ਐਮ ਨੇ ਕਿਹਾ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ।
ਗੁਰੂ ਤੇਗ ਬਹਾਦਰ ਹਾਲ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ ਦੇ ਆਖਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਫੰਡਾਂ ਦੀ ਘਾਟ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।





