ਖਰੜ, 30 ਮਾਰਚ- ਸੰਨੀ ਇਨਕਲੇਵ ਸੈਕਟਰ 125 ਵਿਖੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਪ੍ਰਿੰਸ ਧਾਲੀਵਾਲ ਦੀ ਅਗਵਾਈ ਵਿਚ ਬਿਜਲੀ ਵਿਭਾਗ ਦੀ ਟੀਮ ਵੱਲੋਂ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਯੂਥ ਆਗੂ ਪ੍ਰਿੰਸ ਧਾਲੀਵਾਲ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸੰਨੀ ਇਨਕਲੇਵ ਦੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਸੜਕਾਂ ਤੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਾਰਨ ਲੋਕਾਂ ਨੂੰ ਰਾਤ ਸਮੇਂ ਪੈਦਲ ਮਾਰਕੀਟ ਵਿੱਚ ਆਉਣ ਜਾਣ ਲਈ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸੜਕਾਂ ਤੇ ਹਨੇਰਾ ਹੋਣ ਕਾਰਨ ਕਈ ਵਾਰ ਅਵਾਰਾ ਕੁੱਤਿਆਂ ਕਾਰਨ ਵੱਡੇ ਹਾਦਸੇ ਹੋ ਚੁੱਕੇ ਹਨ।
ਉਹਨਾਂ ਦੱਸਿਆ ਕਿ ਅੱਜ ਬਿਜਲੀ ਵਿਭਾਗ ਵੱਲੋਂ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।






