ਨਵੀਂ ਦਿੱਲੀ, 30 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਤੀ ਹੈ। ਸਿਸੋਦੀਆ ਨੇ ਟਵੀਟ ਕਰ ਕੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੇ ਅਸਮਾਜਿਕ ਤੱਤਾਂ ਨੇ ਹਮਲਾ ਕੀਤਾ ਹੈ। ਉਨ੍ਹਾਂ ਨੇ ਉੱਥੇ ਲੱਗੇ ਸੀ. ਸੀ. ਟੀ. ਵੀ. ਅਤੇ ਸਕਿਓਰਿਟੀ ਬੈਰੀਅਰ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਗੇਟ ਤੇ ਲੱਗੇ ਬੂਮ ਬੇਰੀਅਰ ਵੀ ਤੋੜ ਦਿੱਤੇ ਹਨ।
ਇਕ ਹੋਰ ਟਵੀਟ ਕਰ ਕੇ ਸਿਸੋਦੀਆ ਨੇ ਭਾਜਪਾ ਨੂੰ ਇਸ ਹਮਲੇ ਦਾ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਭਾਜਪਾ ਦੇ ਗੁੰਡੇ ਕੇਜਰੀਵਾਲ ਦੇ ਘਰ ਭੰਨ-ਤੋੜ ਕਰਦੇ ਰਹੇ। ਭਾਜਪਾ ਦੀ ਪੁਲੀਸ ਉਨ੍ਹਾਂ ਨੂੰ ਰੋਕਣ ਦੀ ਜਗ੍ਹਾ ਘਰ ਦੇ ਦਰਵਾਜ਼ੇ ਤੱਕ ਲੈ ਕੇ ਆਈ।






