ਫ਼ਰੀਦਕੋਟ, 31 ਮਾਰਚ 2022: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮੈਂਬਰ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ, ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਕੰਪਨਸੇਸ਼ਨ ਸਕੀਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਕੁੱਲ 7.75 ਲੱਖ ਰੁਪਏ ਦੇ ਮੁਆਵਜ਼ੇ ਦਿੱਤੇ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਦਫਤਰ ਵੱਲੋਂ ਵੱਖ ਵੱਖ ਕੇਸਾਂ ਵਿੱਚ ਪੀੜਤ ਧਿਰ ਨੂੰ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਸਕੀਮ ਦੇ ਤਹਿਤ 7.75 ਲੱਖ ਰੁਪਏ ਦੇ ਮੁਆਵਜ਼ੇ ਦਾ ਭੁਗਤਾਨ ਇੱਕੋ ਹੀ ਦਿਨ ਵਿੱਚ ਕੀਤਾ ਗਿਆ। ਇਸ ਤੋਂ ਇਲਾਵਾ ਕੁਝ ਪੀੜਤਾਂ ਵੱਲੋਂ ਉਨ੍ਹਾਂ ਦੇ ਬੈਂਕ ਖਾਤੇ ਨਾ ਹੋਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੈਰਾ ਲੀਗਲ ਵਲੰਟੀਅਰ ਦੀ ਡਿਊਟੀ ਲਗਾ ਕੇ ਖਾਤੇ ਖੁਲਵਾਏ ਗਏ ਤੇ ਮੁਆਵਜ਼ੇ ਦੀ ਰਕਮ ਮੁਹੱਈਆ ਕਰਵਾਈ ਗਈ।
ਇਸ ਸਕੀਮ ਤਹਿਤ ਜੇਕਰ ਕੋਈ ਵੀ ਹੋਰ ਲੋੜਵੰਦ ਹੋਵੇ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨਾਲ ਸੰਪਰਕ ਕਰ ਸਕਦਾ ਹੈ। ਇਸ ਦੇ ਨਾਲ ਹੀ ਸ੍ਰੀਮਤੀ ਰਾਜਵੰਤ ਕੌਰ, ਚੀਫ ਜੁਡੀਸ਼ੀਅਲ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਦਫਤਰ ਵਿੱਚ ਆਏ ਪੀੜਤ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਅਤੇ ਨਾਲਸਾ ਦੀਆਂ ਹੋਰ ਸਕੀਮਾਂ ਜਿਵੇਂ ਮੈਡੀਏਸ਼ਨ ਸੈਂਟਰ ਦੁਆਰਾ ਝਗੜਿਆਂ ਦਾ ਨਿਪਟਾਰਾ, ਮੁਫਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸ੍ਰੀ ਸੁਖਵਿੰਦਰ ਸਿੰਘ(ਜੂਨੀਅਰ ਸਕੇਲ ਸਟੈਨੋਗ੍ਰਾਫਰ), ਸ੍ਰੀ ਹਾਕਮ ਸਿੰਘ(ਬਿੱਲ ਕਲਰਕ), ਸੰਜੂ ਕੁਮਾਰ(ਡਾਟਾ ਐਂਟਰੀ ਆਪਰੇਟਰ) ਅਤੇ ਜਗਵੀਰ ਕੁਮਾਰ(ਪੀ.ਐੱਲ.ਵੀ.) ਵੀ ਹਾਜ਼ਰ ਸਨ।






