ਫ਼ਰੀਦਕੋਟ 31 ਮਾਰਚ 2022: ਪੰਜਾਬ ਸਰਕਾਰ ਵਿਚ ਵੱਖ ਵੱਖ ਅਹੁਦਿਆਂ ਤੇ ਕਰੀਬ 39 ਸਾਲ ਦੇ ਬੇਦਾਗ ਤੇ ਇਮਾਨਦਾਰੀ ਨਾਲ ਸੇਵਾ ਕਰਨ ਵਾਲੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਬਲਜੀਤ ਸਿੰਘ ਕੈਂਥ ਨੂੰ ਅੱਜ ਸੇਵਾਮੁਕਤੀ ਤੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ, ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਦੇ ਜੀਵਨ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ. ਪ੍ਰੀਤ ਮਹਿੰਦਰ ਸਿੰਘ ਸਹੋਤਾ ਸਮੇਤ ਵਿਭਾਗ ਦੇ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਸ੍ਰੀ ਬਲਜੀਤ ਸਿੰਘ ਕੈਂਥ ਜਿੱਥੇ ਕੁਸ਼ਲ ਪ੍ਰਸ਼ਾਸਕ ਤੇ ਮਿਲਣਸਾਰ ਇਨਸਾਨ ਹਨ , ਇੱਥੇ ਹੀ ਉਨ੍ਹਾਂ ਦੀ ਗਿਣਤੀ ਪੰਜਾਬੀ ਦੇ ਨਾਮਵਰ ਕਹਾਣੀਕਾਰਾਂ ਵਜੋਂ ਹੁੰਦੀ ਹੈ। ਸ੍ਰੀ ਕੈਂਥ ਨੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦੇਣ ਅਤੇ ਸਨਮਾਨ ਕਰਨ ਤੇ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਤੇ ਸਮੂਹ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ।






