ਚੰਡੀਗੜ੍ਹ, 31 ਮਾਰਚ 2022- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਹੈ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦਿਆਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਸੀ ਕਿ ਉਹ ਜਨਤਾ ਨੂੰ ਕੁਝ ਰਾਹਤ ਦੇਣ ਲਈ ਟੋਲ ਟੈਕਸ ਘੱਟ ਕਰਨ।
ਡਾ.ਚੀਮਾ ਨੇ ਕਿਹ ਕਿ ਟੈਕਸ ਘੱਟ ਕਰਨ ਦੀ ਬਜਾਏ ਟੋਲ ਟੈਕਸ ਵਿਚ ਹੋਰ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ।






