ਚੰਡੀਗੜ੍ਹ / ਕੋਟਕਪੂਰਾ 04 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਦਾ ਵਿਸ਼ਾ ਬਣੇ ਚੰਡੀਗੜ੍ਹ ਨੂੰ ਲੈ ਕੇ ਹੁਣ ਸਿਆਸਤ ਹੋਰ ਵੀ ਡੂੰਘੀ ਹੋਣ ਲੱਗੀ ਹੈ। ਜਿੱਥੇ ਇੱਕ ਪਾਸੇ ਭਗਵੰਤ ਮਾਨ ਸਰਕਾਰ ਨੇ ਆਪਣਾ ਮਤਾ ਪਾਸ ਕੀਤਾ ਹੈ, ਉੱਥੇ ਹੀ 5 ਅਪ੍ਰੈਲ ਯਾਨੀ ਮੰਗਲਵਾਰ ਨੂੰ ਹਰਿਆਣਾ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਦੌਰਾਨ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੀ ਇਸ ਮੁੱਦੇ ‘ਤੇ ਕੁੱਦ ਪਏ ਹਨ। ਉਨ੍ਹਾਂ ਨੇ ਇੱਕ ਟਵੀਟ ਕਰਕੇ ਤਾਅਨਾ ਮਾਰਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਚੰਡੀਗੜ੍ਹ ਮੁੱਦੇ ਨੂੰ ਮਰਿਆ ਹੋਇਆ ਮੁੱਦਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੋ ਰਾਜਾਂ ਚ ਇੱਕ ਅਜਿਹੇ ਮੁੱਦੇ ‘ ਦਰਮਿਆਨ ਕਿਸਾਨ ਅੰਦੋਲਨ ਦੌਰਾਨ ਜੋ ਭਾਈਚਾਰਾ ਕਾਇਮ ਹੋਇਆ ਸੀ, ਜਿਸ ਦਾ ਹੁਣ ਕੋਈ ਅਰਥ ਨਹੀਂ ਰਹਿ ਗਿਆ ਹੈ।
ਸੁਨੀਲ ਜਾਖੜ ਨੇ ਲਿਖਿਆ ਹੈ ਕਿ ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹੁਣ ਆਹਮੋ-ਸਾਹਮਣੇ ਹਨ। ਕਿਸਾਨ ਅੰਦੋਲਨ ਦੌਰਾਨ ਦੋਵਾਂ ਰਾਜਾਂ ਦਰਮਿਆਨ ਜੋ ਭਾਈਚਾਰਾ ਅਤੇ ਏਕਤਾ ਕਾਇਮ ਹੋਈ ਸੀ, ਉਹ ਇਸ ਗੁਆਚਣ ਵਾਲੇ ਮੁੱਦੇ ‘ਤੇ ਖੁੱਸ ਜਾਵੇਗੀ। ਹਮੇਸ਼ਾ ਵਾਂਗ, ਦੋ ਬਿੱਲੀਆਂ ਵਿਚਕਾਰ ਲੜਾਈ ਵਿੱਚ, ਬਾਂਦਰ ਜਿੱਤ ਜਾਵੇਗਾ. ਇਸ ਟਵੀਟ ਤੋਂ ਬਾਅਦ ਸਿਆਸੀ ਗਲਿਆਰਿਆਂ ‘ਚ ਚਰਚਾ ਹੈ ਕਿ ਆਖ਼ਰ ਜਾਖੜ ਕਿਸ ਵੱਲ ਇਸ਼ਾਰਾ ਕਰ ਰਹੇ ਹਨ ਅਤੇ ਉਨ੍ਹਾਂ ਨੇ ਬਾਂਦਰ ਕਿਸ ਨੂੰ ਕਿਹਾ ਹੈ?
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਤੋਂ ਬਾਅਦ ਇਹ ਮਾਮਲਾ ਇਕ ਵਾਰ ਫਿਰ ਤੋਂ ਸ਼ੁਰੂ ਹੋ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਨੇ ਇੱਕ ਕਦਮ ਅੱਗੇ ਵਧਦਿਆਂ ਪਹਿਲੀ ਅਪਰੈਲ ਨੂੰ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਨੂੰ ਦੇਣ ਦਾ ਮਤਾ ਪਾਸ ਕਰ ਦਿੱਤਾ। ਜਿਸ ਤੋਂ ਬਾਅਦ ਕਾਫੀ ਸਿਆਸੀ ਹੰਗਾਮਾ ਹੋ ਗਿਆ ਹੈ।
ਇਸ ਦੇ ਨਾਲ ਹੀ ਇਸ ਮੁੱਦੇ ‘ਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਮੰਗਲਵਾਰ 5 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸਭ ਤੋਂ ਪਹਿਲਾਂ ਮੰਗਲਵਾਰ ਨੂੰ ਹੋਣ ਵਾਲੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ‘ਚ ਇਸ ‘ਤੇ ਚਰਚਾ ਹੋਵੇਗੀ, ਉਸ ਤੋਂ ਬਾਅਦ ਵਿਧਾਨ ਸਭਾ ‘ਚ ਬਹਿਸ ਹੋਵੇਗੀ ਅਤੇ ਪੰਜਾਬ ਸਰਕਾਰ ਦੇ ਪ੍ਰਸਤਾਵ ਖਿਲਾਫ ਨਿੰਦਾ ਮਤਾ ਲਿਆਂਦਾ ਜਾਵੇਗਾ।






