ਅਯੁੱਧਿਆ, 5 ਅਪ੍ਰੈਲ – ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਬੀਤੀ ਰਾਤ ਦਿੱਲੀ ਤੋਂ ਬਾਂਸੀ ਹੁੰਦੇ ਹੋਏ ਸਿਧਾਰਥਨਗਰ ਜਾ ਰਹੀ ਇੱਕ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਪਲਟ ਗਈ, ਜਿਸ ਵਿੱਚ ਸਵਾਰ 2 ਯਾਤਰੀਆਂ ਦੀ ਮੌਤ ਹੋ ਗਈ ਅਤੇ ਦਰਜਨ ਤੋਂ ਵਧ ਯਾਤਰੀ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਤੇ ਦੁਖ਼ ਜ਼ਾਹਰ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮਦਦ ਰਾਸੀ ਦੇਣ ਦਾ ਐਲਾਨ ਕੀਤਾ ਹੈ। ਪੁਲੀਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦਿੱਲੀ ਤੋਂ ਸਿਧਾਰਥਨਗਰ ਜਾ ਰਹੀ ਬੱਸ ਅਯੁੱਧਿਆ ਵਿੱਚ ਮੁਮਤਾਜ ਨਗਰ ਫਲਾਈਓਵਰ ਤੇ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 2 ਯਾਤਰੀਆਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 20 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਯੁੱਧਿਆ ਦੇ ਜ਼ਿਲ੍ਹਾ ਅਧਿਕਾਰੀ ਅਤੇ ਸੀਨੀਅਰ ਪੁਲੀਸ ਸੁਪਰਡੈਂਟ ਮੌਕੇ ਤੇ ਪਹੁੰਚ ਗਏ ਹਨ। ਉਨ੍ਹਾਂ ਦੀ ਨਿਗਰਾਨੀ ਵਿੱਚ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਯੋਗੀ ਨੇ ਅਯੁੱਧਿਆ ਵਿੱਚ ਹੋਏ ਸੜਕ ਹਾਦਸੇ ਦੋਰਾਨ 2 ਲੋਕਾਂ ਦੀ ਮੌਤ ਤੇ ਡੂੰਘਾ ਸੋਗ ਜ਼ਾਹਰ ਕੀਤਾ ਹੈ। ਮੁੱਖ ਮੰਤੀ ਦਫ਼ਤਰ ਵਲੋਂ ਲਖਨਊ ਵਿੱਚ ਜਾਰੀ ਬਿਆਨ ਅਨੁਸਾਰ ਯੋਗੀ ਨੇ ਮ੍ਰਿਤਕਾਂ ਦੇ ਸੋਗ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਹਾਦਸੇ ਵਿੱਚ ਜ਼ਖ਼ਮੀ ਯਾਤਰੀਆਂ ਦਾ ਉੱਚਿਤ ਇਲਾਜ ਕਰਵਾਉਣ ਦੇ ਨਿਰਦੇਸ਼ ਦਿੰਦੇ ਹੋਏ ਮ੍ਰਿਤਕ ਯਾਤਰੀਆਂ ਦੇ ਪਰਿਵਾਰਾਂ ਦੇ 2-2 ਲੱਖ ਰੁਪਏ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।






