ਜਲੰਧਰ, 6 ਅਪ੍ਰੈਲ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਹਨੀ ਦੀ ਨਿਆਂਇਕ ਹਿਰਾਸਤ 20 ਅਪ੍ਰੈਲ ਤਕ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਉਸ ਦੇ ਘਰੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਇਕ ਸਾਥੀ ਦੇ ਘਰੋਂ 2 ਕਰੋੜ ਰੁਪਏ ਬਰਾਮਦ ਹੋਏ ਸਨ, ਜਿਸ ਤੋਂ ਬਾਅਦ ਈਡੀ ਨੇ ਉਸ ਵਿਰੁੱਧ ਜਾਂਚ ਸ਼ੁਰੂ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਈ. ਡੀ. ਵੱਲੋਂ 31 ਮਾਰਚ ਨੂੰ ਪੀਐਮਐਲਏ, 2002 ਦੀ ਧਾਰਾ 3, 4, 44 ਤੇ 45 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਈਡੀ ਨੇ ਹਨੀ ਨੂੰ 3 ਅਤੇ 4 ਫਰਵਰੀ ਦੀ ਰਾਤ ਗ੍ਰਿਫ਼ਤਾਰ ਕੀਤਾ ਸੀ ਤੇ ਨਿਯਮ ਅਨੁਸਾਰ ਈ.ਡੀ. ਨੇ ਉਸ ਦੇ ਖਿਲਾਫ਼ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨੀ ਸੀ।





