ਅੰਮ੍ਰਿਤਸਰ, 8 ਅਪ੍ਰੈਲ, 2022: ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਪੇਸ਼ਕਸ਼ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ ਭਾਵਨਾ ਚੰਗੀ ਹੈ ਪਰ ਜੇਕਰ ਉਹ ਦੁਆ ਸਕਦੇ ਹਨ ਤਾਂ ਫਿਰ ਕੇਂਦਰ ਸਰਕਾਰ ਤੋਂ ਚੈਨਲ ਸ਼ੁਰੂ ਕਰਨ ਦੀ ਮਨਜ਼ੂਰੀ ਦੁਆ ਦੇਣ।
ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਆਪਣਾ ਚੈਨਲ ਸ਼ੁਰੂ ਕਰਨ ਬਾਰੇ ਕੰਮ ਕਰ ਰਹੀ ਹੈ ਅਤੇ ਇਸ ਵਾਸਤੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਕੋਲੋਂ ਮਨਜ਼ੂਰੀ ਚਾਹੀਦੀ ਹੈ। ਜੇਕਰ ਮੁੱਖ ਮੰਤਰੀ ਇਹ ਮਨਜ਼ੂਰੀ ਦੁਆ ਸਕਦੇ ਹਨ ਤਾਂ ਚੰਗੀ ਗੱਲ ਹੈ।





