ਮੋਹਾਲੀ, 18 ਅਪ੍ਰੈਲ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫ਼ੋਰਟਿਸ ਹਸਪਤਾਲ ਮੋਹਾਲੀ ਵਿਖੇ ਪਹੁੰਚ, ਸੀਨੀਅਰ ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ। ਗੱਲਬਾਤ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਜੱਥੇਦਾਰ ਸਿਹਤਯਾਬ ਹੋ ਰਹੇ ਹਨ, ਅਤੇ ਉਨ੍ਹਾਂ ਨੇ ਖ਼ੁਦ ਵੀ ਕਿਹਾ ਕਿ ਉਹ ਪੂਰੀ ਚੜ੍ਹਦੀਕਲਾ ਵਿੱਚ ਹਨ।





