ਐਸ ਏ ਐਸ ਨਗਰ, 19 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਫਿਰ ਵਾਧਾ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ ਹੋਈ। ਇਸ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 4 ਮਈ ਤੱਕ ਵਧਾ ਦਿੱਤੀ ਹੈ।
ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਪਿਛਲੇ 2 ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੇ ਡਰਗੱਜ਼ ਕੇਸ ਮਾਮਲੇ ਵਿੱਚ ਬੀਤੀ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ ਵਿੱਚ ਲੱਗੀਆਂ ਧਾਰਾਵਾਂ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।





