Grenade Attack on Punjab Intelligence Complex: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮੋਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾਪੂਰਨ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ। ਪੰਜਾਬ ਦੇ ਸਮੂਹ ਲੋਕਾਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਨਵੀਂ ਦਿੱਲੀ : ਪੰਜਾਬ ਦੇ ਮੋਹਾਲੀ (Mohali Blast) ਸਥਿਤ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ਕੰਪਲੈਕਸ ‘ਤੇ ਸੋਮਵਾਰ ਰਾਤ ਨੂੰ ਹੋਏ ਗ੍ਰਨੇਡ ਹਮਲੇ (Grenade Attack on Punjab Intelligence Complex) ਤੋਂ ਬਾਅਦ ਸੂਬੇ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹਾਈ ਅਲਰਟ ਜਾਰੀ ਹੋਣ ਤੋਂ ਬਾਅਦ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਬਾਰਡਰ (Chandigarh-Mohali Border) ਨੂੰ ਸੀਲ ਕਰ ਦਿੱਤਾ ਹੈ ਅਤੇ ਸਾਰੇ ਵਾਹਨਾਂ ਦੀ ਜ਼ਬਰਦਸਤ ਚੈਕਿੰਗ ਲਗਾਤਾਰ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਇਸ ਗ੍ਰਨੇਡ ਹਮਲੇ (Grenade Attack) ਨੂੰ ਲੈ ਕੇ ਕਿਸੇ ਅੱਤਵਾਦੀ ਸਾਜ਼ਿਸ਼ ਦਾ ਸ਼ੱਕ ਪ੍ਰਗਟਾਇਆ ਹੈ। ਇਸ ਘਟਨਾ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਮੋਹਾਲੀ ਧਮਾਕੇ (Terror Attack) ਨੂੰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਦੱਸਿਆ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ (Punjab Police) ਦੀਆਂ ਟੀਮਾਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ ਅਤੇ ਸ਼ਹਿਰ ਦੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ। ਘਟਨਾਕ੍ਰਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਡੀਜੀਪੀ ਅਤੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਾਰੀ ਜਾਣਕਾਰੀ ਹਾਸਲ ਕੀਤੀ ਅਤੇ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ।
ਮੁਹਾਲੀ ਧਮਾਕੇ ਨੂੰ ਲੈ ਕੇ ਵੱਡਾ ਖੁਲਾਸਾ, ਨਿਸ਼ਾਨੇ ‘ਤੇ ਸਨ OCCU ਟੀਮ ਦੇ ਵੱਡੇ ਅਫ਼ਸਰ
ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ- ‘ਮੋਹਾਲੀ ‘ਚ ਹੋਏ ਧਮਾਕੇ ਦੀ ਪੁਲਿਸ ਜਾਂਚ ਕਰ ਰਹੀ ਹੈ। ਸਾਡੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੰਜਾਬ ‘ਚ ਹਾਈ ਅਲਰਟ, ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ..
ਇਸ ਨੂੰ ਰੀਟਵੀਟ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਹੈ – ‘ਮੋਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾਪੂਰਨ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ। ਪੰਜਾਬ ਦੇ ਸਮੂਹ ਲੋਕਾਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।






