ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖਤੀ ਨਾਲ ਨਿਪਟਿਆ ਜਾ ਰਿਹਾ ਹੈ। ਪਟਵਾਰੀ ਦੀਦਾਰ ਸਿੰਘ ਨੂੰ ਭ੍ਰਿਸ਼ਟਾਚਾਰ ਕੇਸ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ (Punjab Government) ਨੇ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਹੈ
ਚੰਡੀਗੜ੍ਹ: Punjab News: ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖਤੀ ਨਾਲ ਨਿਪਟਿਆ ਜਾ ਰਿਹਾ ਹੈ। ਪਟਵਾਰੀ ਦੀਦਾਰ ਸਿੰਘ ਨੂੰ ਭ੍ਰਿਸ਼ਟਾਚਾਰ ਕੇਸ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ (Punjab Government) ਨੇ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਹੈ।
ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਬਰਖਾਸਤਗੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਬ ਤਹਿਸੀਲ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ (Harminder Singh Suspend) ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕੀਤਾ ਗਿਆ ਹੈ।
ਹਰਮਿੰਦਰ ਸਿੰਘ ਨੂੰ ਬਰਖਾਸਤ ਕਰਨ ਪਿੱਛੇ ਰਜਿਸਟ੍ਰੇਸ਼ਨ ਦੇ ਕੰਮਾਂ ਵਿੱਚ ਬੇਨਿਯਮੀਆਂ ਦਾ ਕਾਰਨ ਦੱਸਿਆ ਗਿਆ ਹੈ।






