ਰੁਟੀਨ ਵਿਚ ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਦੇ ਅੰਕੜੇ ਨੂੰ ਪਾਰ ਕਰ ਰਹੀ ਹੈ। ਬੀਤੇ ਦਿਨੀਂ ਪੰਜਾਬ ਦੇ ਥਰਮਲ ਪਲਾਂਟਾਂ ਜ਼ਰੀਏ ਲਗਭਗ 4300 ਮੈਗਾਵਾਟ ਬਿਜਲੀ ਦਾ ਉਤਪਾਦਨ ਹੋਇਆ, ਜੋ ਕਿ ਲੋੜ ਦੇ ਮੁਤਾਬਕ 50 ਫ਼ੀਸਦੀ ਤੋਂ ਵੀ ਘੱਟ ਹੈ। ਮੁੱਖ ਰੂਪ ਨਾਲ ਕੋਲੇ ਦੀ ਘਾਟ ਕਾਰਨ ਪੰਜਾਬ ਵਿਚ ਬਿਜਲੀ ਦੇ ਉਤਪਾਦਨ ’ਤੇ ਅਸਰ ਪੈ ਰਿਹਾ ਹੈ। ਪੰਜਾਬ ਵੱਲੋਂ ਸੈਂਟਰਲ ਇਲੈਕਟ੍ਰੀਸਿਟੀ ਅਥਾਰਟੀ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ, ਜਿਸ ਕਾਰਨ ਅਜਿਹੇ ਹਾਲਾਤ ਬਣੇ ਹਨ।






