ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ, ਮੈਡੀਕਲ ਸਿੱਖਿਆ ਤੇ ਸਿੰਚਾਈ ਵਿਭਾਗਾਂ ਵਿੱਚ ਕਈ ਅਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਭਗਵੰਤ ਮਾਨ ਨੇ 2373 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਮਨਾ ਕੀਤੀ ਕਿ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ।
ਇਸ ਸਬੰਧੀ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ-ਅੱਜ ਸਿਹਤ, ਮੈਡੀਕਲ ਸਿੱਖਿਆ ਤੇ ਸਿੰਚਾਈ ਵਿਭਾਗਾਂ ਵਿੱਚ ਕਈਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ… ਸਾਰੇ ਉਮੀਦਵਾਰਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ…
ਉਨ੍ਹਾਂ ਨੇ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਵੀ ਆਖਿਆ।







