ਟੀਵੀ ਕਲਾਕਾਰ ਭਾਰਤੀ ਸਿੰਘ ਵੱਲੋਂ ਸਿੱਖ ਕੌਮ ਦੇ ਕਕਾਰ ਦਾੜ੍ਹੀ-ਮੁੱਛਾਂ ਬਾਰੇ ਜੋ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ, ਉਸ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਤਾਲਮੇਲ ਕਮੇਟੀ ਵੱਲੋਂ ਪੁਲਿਸ ਡਵੀਜ਼ਨ ਨੰਬਰ 4 ਵਿਖੇ ਕਾਮੇਡੀ ਕਲਾਕਾਰ ਭਾਰਤੀ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮੌਕੇ ਥਾਣਾ ਮੁਖੀ ਅਵਤਾਰ ਸਿੰਘ ਨੂੰ ਸ਼ਿਕਾਇਤ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰਰੀਤ ਸਿੰਘ ਨੀਟੂ ਨੇ ਕਿਹਾ ਕਿ ਆਏ ਦਿਨ ਕੋਈ ਨਾ ਕੋਈ ਸਿੱਖੀ ਦੀ ਸ਼ਾਨ ਖ਼ਿਲਾਫ਼ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰਦਾ ਹੈ, ਇਹੋ ਜਿਹੇ ਗ਼ਲਤ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾ ਕੇ ਸਲਾਖਾਂ ਪਿੱਛੇ ਨਹੀਂ ਭੇਜਦੇ ਤਾਂ ਇਨ੍ਹਾਂ ਦੇ ਬੇ-ਲਗਾਮ ਬੋਲ ਇਸੇ ਤਰ੍ਹਾਂ ਚਲਦੇ ਰਹਿਣਗੇ। ਥਾਣਾ ਮੁਖੀ ਅਵਤਾਰ ਸਿੰਘ ਨੇ ਕਿਹਾ ਕਿ ਉੱਚ ਅਫ਼ਸਰਾਂ ਨਾਲ ਸਲਾਹ ਮਸ਼ਵਰਾ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ਼ਿਕਾਇਤ ਪੱਤਰ ਦੇਣ ਵਾਲਿਆਂ ਵਿਚ ਪ੍ਰਭਜੋਤ ਸਿੰਘ, ਲਖਵੀਰ ਸਿੰਘ ਲੱਕੀ, ਅਮਨਦੀਪ ਸਿੰਘ ਟਿੰਕੂ, ਸਨੀ ਸਿੰਘ ਉਬਰਾਏ, ਮਨਵਿੰਦਰ ਸਿੰਘ ਭਾਟੀਆ, ਹਰਪ੍ਰਰੀਤ ਸਿੰਘ ਰੋਬਿਨ, ਹਰਪਾਲ ਸਿੰਘ ਪਾਲੀ ਚੱਢਾ, ਅਮਨਦੀਪ ਸਿੰਘ ਬੱਗਾ, ਤਜਿੰਦਰ ਸਿੰਘ ਸੰਤਨਗਰ, ਹਰਮਿੰਦਰ ਸਿੰਘ ਬੇਦੀ ਆਦਿ ਹਾਜ਼ਰ ਸਨ।






