ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੰਗਾਂ ‘ਤੇ ਸਹਿਮਤੀ ਹੋ ਗਈ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਜਾ ਕੇ ਕਿਸਾਨਾਂ ਦਾ ਧਰਨਾ ਸਮਾਪਤ ਕਰਵਾਉਣਗੇ।
ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਹੋਈ ਸੀ।
ਮੁੱਖ ਮੰਤਰੀ ਨੇ ਕਿਸਾਨ ਨੇਤਾਵਾ ਨੂੰ ਮੀਟਿੰਗ ਲਈ ਸੱਦਿਆ ਸੀ। ਮੁੱਖ ਮੰਤਰੀ ਨਾਲ ਮੀਟਿੰਗ ਲਈ ਪੰਜਾਬ ਦੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਤੋਂ ਬਾਅਦ ਕਈ ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਝੋਨੇ ਦੀਆਂ ਤਰੀਕਾਂ ਨੂੰ ਲੈ ਕੇ ਸੀ, ਜਿਸ ਉਤੇ ਸਹਿਮਤੀ ਬਣ ਗਈ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ।






