ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ ‘ਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੱਢੀ ਗਈ, ਜਿਸ ਵਿਚ 15,000 ਤੋਂ ਜ਼ਿਆਦਾ ਨੌਜਵਾਨਾਂ ਨੇ ਹਿੱਸਾ ਲਿਆ। ਇਸ ਰੈਲੀ ਵਿਚ ਨਸ਼ਿਆਂ ਵਿਰੁੱਧ ਡਟਣ ਦਾ ਹੋਕਾ ਦਿੱਤਾ ਗਿਆ।
ਭਗਵੰਤ ਮਾਨ ਨੇ ਇਸ ਰੈਲੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ -‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ ‘ਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ
15,000 ਤੋਂ ਜ਼ਿਆਦਾ ਨੌਜਵਾਨਾਂ ਦਾ ਇਸ ਰੈਲੀ ‘ਚ ਸਾਥ ਮਿਲਿਆ…ਇਸ ਨਾਲ ਸਾਨੂੰ ਹਿੰਮਤ ਮਿਲਦੀ ਹੈ..ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ..








