Punjab News: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਫੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਇਨ੍ਹਾਂ ਕੋਸ਼ਿਸ਼ਾਂ ਦੇ ਚਲਦਿਆਂ 11 ਮੈਂਬਰੀ ਕਮੇਟੀ ਵੀ ਕਾਇਮ ਕੀਤੀ ਗਈ ਹੈ। ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhammi) ਵੱਲੋਂ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਗਿਆ ਹੈ।
ਚੰਡੀਗੜ੍ਹ: Punjab News: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਫੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਇਨ੍ਹਾਂ ਕੋਸ਼ਿਸ਼ਾਂ ਦੇ ਚਲਦਿਆਂ 11 ਮੈਂਬਰੀ ਕਮੇਟੀ ਵੀ ਕਾਇਮ ਕੀਤੀ ਗਈ ਹੈ। ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhammi) ਵੱਲੋਂ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਗਿਆ ਹੈ।
ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ, ਅਕਾਲੀ ਦਲ ਅੰਮ੍ਰਿਤਸਰ ਸਿਮਰਨਜੀਤ ਸਿੰਘ ਮਾਨ ਸਮੇਤ 11 ਸਿੱਖ ਆਗੂਆਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕਮੇਟੀ ਬਣਾਈ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁੱਖ ਮੰਤਰੀ ਅਤੇ ਸ਼ਾਹ ਤੋਂ ਇਲਾਵਾ ਕਰਨਾਟਕਾ ਅਤੇ ਦਿੱਲੀ ਦੇ ਮੁੱਖ ਮੰਤਰੀ ਤੋਂ ਵੀ ਇਸ ਭਖਦੇ ਮੁੱਦੇ ‘ਤੇ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ।






