ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਪਾਰਟੀ 31 ਮਈ ਨੂੰ ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰੇਗੀ।
ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਭਾ ਮੈਂਬਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 31 ਮਈ ਆਖਰੀ ਤਰੀਕ ਰੱਖੀ ਗਈ ਹੈ, ਜਦੋਂ ਕਿ 10 ਜੂਨ ਨੂੰ ਵੋਟਿੰਗ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ- ‘ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ.
ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਦੋਵੇਂ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਤਕਰੀਬਨ ਤੈਅ ਹਨ।
ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਭਾ ਮੈਂਬਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 31 ਮਈ ਆਖਰੀ ਤਰੀਕ ਰੱਖੀ ਗਈ ਹੈ, ਜਦੋਂ ਕਿ 10 ਜੂਨ ਨੂੰ ਵੋਟਿੰਗ ਹੋਵੇਗੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੰਬੇ ਸਮੇਂ ਤੋਂ ਵਾਤਾਵਰਨ ਦੀ ਦੇਖ-ਭਾਲ ਲਈ ਕੰਮ ਕੀਤਾ ਜਾ ਰਿਹਾ ਹੈ। ਸ੍ਰੀ ਵਿਕਰਮਜੀਤ ਸਿੰਘ ਸਾਹਨੀ ਵੀ ਦੁਨੀਆਂ ਭਰ ਵਿੱਚ ਸਮਾਜ ਸੇਵਾ ਦੇ ਕੰਮਾਂ ਲਈ ਜਾਣੇ ਜਾਂਦੇ ਹਨ।






