ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਫਤਰ ਸਕੱਤਰੇਤ ਵਿਖੇ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਬਾਣੇ ਦੇ ਵਿਚ ਸ਼ਾਸਤਰਧਾਰੀ ਨੌਜਵਾਨਾ ਨੇ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਕਿ ਅਸੀਂ ਤੁਹਾਡੇ ਨਾਲ ਹਰ ਟੈਮ ਰਵਾਇਤੀ ਸ਼ਸਤਰਾਂ ਸਮੇਤ ਨਾਲ ਰਿਹਾ ਕਰਾਂਗੇ।
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਸੁਰੱਖਿਆ ਛਤਰੀ ਵਿਚੋਂ ਕੁਝ ਸੁਰੱਖਿਆ ਕਰਮਚਾਰੀ ਵਾਪਸ ਲੈਣ ਮਗਰੋਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਪਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀ ਸੁਰੱਖਿਆ ਲਈ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਫਤਰ ਸਕੱਤਰੇਤ ਵਿਖੇ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਬਾਣੇ ਦੇ ਵਿਚ ਸ਼ਾਸਤਰਧਾਰੀ ਨੌਜਵਾਨਾ ਨੇ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਕਿ ਅਸੀਂ ਤੁਹਾਡੇ ਨਾਲ ਹਰ ਟੈਮ ਰਵਾਇਤੀ ਸ਼ਸਤਰਾਂ ਸਮੇਤ ਨਾਲ ਰਿਹਾ ਕਰਾਂਗੇ।
ਜਥੇਦਾਰ ਨੇ ਕਿਹਾ,‘‘ਮੈਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਮੇਰੇ ਕੋਲ ਖਾਲਸਾ ਪੰਥ ਅਤੇ ਸਿੱਖ ਨੌਜਵਾਨਾਂ ਦੀ ਸੁਰੱਖਿਆ ਛਤਰੀ ਮੌਜੂਦ ਹੈ। ਸਰਕਾਰ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਕਿਸੇ ਹੋਰ ਮੰਤਵ ਲਈ ਵਰਤ ਸਕਦੀ ਹੈ।’’ ਅੰਮ੍ਰਿਤਸਰ ਪੁੱਜੇ ਜਥੇਦਾਰ ਨੇ ਤੰਜ ਭਰੇ ਲਹਿਜ਼ੇ ਵਿਚ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਉਨ੍ਹਾਂ ਦਾ ਹੁਣ ਸਰਕਾਰੀ ਸੁਰੱਖਿਆ ਲਈ ਮਨ ਨਹੀਂ ਹੈ।






