ਗਾਇਕ ਸਿੱਧੂ ਮੂਸੇਵਾਲਾ ਤੇ ਉਸਦੇ ਇਕ ਸਾਥੀ ‘ਤੇ ਹੋਈ ਫਾਇਰਿੰਗ ਕਾਰਨ ਮੌਤ ਹੋਣ ਦੀ ਖ਼ਬਰ ਹੈ। ਇਸ ਹਮਲੇ ‘ਚ ਸਿੱਧੂ ਮੂਸੇਵਾਲਾ ਸਮੇਤ 3 ਜਣਿਆਂ ਦੇ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਨੂੰ ਮਾਨਸਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਆਪਣੇ 7-8 ਸਾਥੀਆਂ ਸਮੇਤ ਆਪਣੀ ਗੱਡੀ ‘ਚ ਜਵਾਹਰਕੇ ਤੋਂ ਮਾਨਸਾ ਵਲ ਆ ਰਿਹਾ ਸੀ। ਇਸ ਦੌਰਾਨ ਪਿਛੋ ਆ ਰਹੀਆਂ ਗੱਡੀਆਂ ਸਵਾਰ ਵਿਅਕਤੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ 2 ਬਰਸਟ ਸਿੱਧੂ ਮੂਸੇਵਾਲਾ ਦੇ ਲੱਗੇ ਜਦਕਿ 2 ਹੋਰ ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਨੂੰ ਜ਼ਖਮੀ ਹਾਲਤ ਮਾਨਸਾ ਦੇ ਹਸਪਤਾਲ ‘ਚ ਲਿਆਂਦਾ ਜਿੱਥੇ ਡਾਕਟਰਾਂ ਨੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਹਾਦਸੇ ‘ਚ ਗੰਭੀਰ ਜ਼ਖ਼ਮੀਆਂ ਨੂੰ ਰੈਫਰ ਕਰ ਦਿੱਤਾ ਗਿਆ। ਇਕ ਹੋਰ ਮਿਲੀ ਜਾਣਕਾਰੀ ਅਨੁਸਾਰ ਇਲਾਜ ਦੌਰਾਨ ਸਿੱਧੂ ਦੇ ਇਕ ਸਾਥੀ ਨੇ ਵੀ ਦਮ ਤੋੜ ਦਿੱਤਾ ਹੈ।







