ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੇ ਵੀ ਪੰਜਾਬ ਸਰਕਾਰ ਦੀ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਜੋ ਫੈਸਲਾ ਕੀਤਾ ਹੈ। ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਦੌਰੇ ਤੇ ਉਨ੍ਹਾਂ ਨੂੰ ਜੋ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਹੈ, ਉਹ ਪੰਜਾਬ ਦੇ ਦੌਰੇ ਤੇ ਆਉਣ ਸਮੇਂ ਨਹੀਂ ਲੈਣਗੇ। ਇੱਥੇ ਦੱਸਣਯੋਗ ਹੈ ਕਿ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਪਿਛਲੇ ਸਮੇੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ।






