ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਨਾਲ ਜੁੜੀ ਹੋ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਸਬੰਧ ਵਿੱਚ ਤਿਹਾੜ ਜੇਲ੍ਹ ਨਾਲ ਇੱਕ ਫ਼ੋਨ ਨੰਬਰ ਦਾ ਕਨੈਕਸ਼ਨ ਜੁੜਿਆ ਹੋਇਆ ਹੈ। ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਕੁਝ ਦਿਨ ਪਹਿਲਾਂ ਸ਼ਾਹਰੁਖ ਨਾਮ ਦੇ ਇੱਕ ਅਪਰਾਧੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਸੂਤਰਾਂ ਮੁਤਾਬਕ ਉਹ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਕਰਨ ਲਈ ਮੈਸੇਜਿੰਗ ਐਪ ਦੀ ਵਰਤੋਂ ਕਰ ਰਿਹਾ ਸੀ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਤਿਹਾੜ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਕਾਲਾ ਅਤੇ ਕਾਲਾ ਰਾਣਾ ਤੋਂ ਪੁੱਛਗਿੱਛ ਕਰ ਰਹੇ ਹਨ। ਪੰਜਾਬ ਪੁਲਿਸ ਰਿਮਾਂਡ ‘ਤੇ ਲਾਰੇਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕਰੇਗੀ।
ਫਿਲਹਾਲ ਉਹ ਤਿਹਾੜ ਜੇਲ ਦੇ 8 ਨੰਬਰ ਹਾਈ ਸਕਿਓਰਿਟੀ ਸੈੱਲ ‘ਚ ਬੰਦ ਹੈ।






