ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਜੈ ਪਾਲ ਨੇ ਆਖਿਆ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ, ਇਸ ਕਰ ਕੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ।
ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਅੱਜ ਉਸ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕਾਂਡ ਦੀ ਗੱਲ ਕੀਤੀ ਹੈ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦੀ ਮੰਗ ਕੀਤੀ ਹੈ।
ਇਸ ‘ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਐੱਸਐੱਸਪੀ ਨੂੰ ਹੁਕਮ ਦਿੱਤਾ ਹੈ। ਦੱਸ ਦਈਏ ਕਿ ਮੋਹਾਲੀ ਦੇ ਸੈਕਟਰ 71 ਵਿੱਚ ਦਿਨ-ਦਿਹਾੜੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ (Vicky Middukhera) ਦਾ ਕਤਲ ਕਰ ਦਿੱਤਾ ਗਿਆ ਸੀ।
ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ।
ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਵਕੀਲ ਅੱਜ ਦੁਪਹਿਰ 2 ਵਜੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਦੀ ਮੰਗ ਕਰਨਗੇ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।






